ਕੋਟਕਪੁਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਅੱਜ ਪ੍ਰੋ-ਪੰਜਾਬ ਦੇ ਪੱਤਰਕਾਰ ਬਿਕਰਮ ਸਿੰਘ ਕੰਬੋਜ਼ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਜਿਥੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਤਾਰੀਫਾਂ ਦੇ ਪੁੱਲ ਬਣੇ ਉਥੇ ਹੀ ਉਨ੍ਹਾਂ ਆਪਣੀ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨੇ ਵੀ ਵਿਨ੍ਹੇ।
ਪੰਜਾਬ ‘ਚ ਅਰਵਿੰਦ ਕੇਜਰੀਵਾਲ ਦੇ ਨਾਂ ‘ਤੇ ਵੋਟਾਂ ਮੰਗਣ ਅਤੇ ਇਕ ਮੌਕਾ ਕੇਜਰੀਵਾਲ ਦੇ ਸਲੋਗਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੋ ਬਦਨ ਇਕ ਜਾਨ ਹਨ, ਇਨ੍ਹਾਂ ਦੋਵਾਂ ‘ਚ ਕੋਈ ਮੁਕਾਬਲਾ ਨਹੀਂ ਹੈ। ਗੱਲ ਇੱਕ ਹੀ ਹੈ ਜਿਵੇਂ ਇਕ ਸਿੱਕੇ ਦੇ ਦੋ ਪਹਿਲੂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਪਰਿਵਾਰ ਅਤੇ ਟੀਮ ਵਾਂਗ ਕੰਮ ਕਰਦੀ ਹੈ।
ਬਿਕਰਮ ਮਜੀਠੀਆ ਬਾਰੇ ਗੱਲ ਕਰਦਿਆਂ ਉਨ੍ਹਾਂ ਕਾਂਗਰਸ ਸਰਕਾਰ ਨੂੰ ਘੇਰਦਿਆਂ ਹੋਇਆ ਕਿਹਾ ਕਿ ਜੇਕਰ ਗਰੀਬ ਬੰਦੇ ਖਿਲਾਫ ਕੋਈ ਐਫ.ਆਈ.ਆਰ. ਹੁੰਦੀ ਹੈ ਤਾਂ ਪੁਲਸ ਉਸਦਾ ਸਾਰਾ ਪਰਿਵਾਰ ਵਿਪਤਾ ‘ਚ ਪਾ ਦਿੰਦੀ ਹੈ ਪਰ ਬਿਕਰਮ ਮਜੀਠੀਆ ਖਿਲਾਫ ਕਾਂਗਰਸ ਨੇ ਕੋਈ ਕਾਰਵਾਈ ਨਹੀਂ ਕੀਤੀ।