ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਬੇਟੇ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ‘ਚ ਅਜੀਤਪਾਲ ਸਿੰਘ ਕੋਹਲੀ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ।
ਦੱਸ ਦੇਈਏ ਕਿ ‘ਆਪ’ ‘ਚ ਸ਼ਾਮਲ ਹੋਣ ਦਾ ਫੈਸਲਾ ਲੈਣ ਤੋਂ ਪਹਿਲਾਂ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਮੈਂਬਰ ਰਹੇ ਸਨ ਅਤੇ ਅਕਾਲੀ ਦਲ ਨੇ ਆਉਣ ਵਾਲੀਆਂ ਪੰਜਾਬ ਚੋਣਾਂ 2022 ਲਈ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਟਿਕਟ ਦਿੱਤੀ ਸੀ।