ਪੰਜਾਬ ਦੇ ਨਵੇਂ ਮੁੱਖ ਮੰਤਰੀ ਚੁਣੇ ਗਏ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਦਿੱਲੀ ਪਹੁੰਚ ਗਏ ਅਤੇ ਲੋਕ ਸਭਾ ਸਪੀਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਮਾਨ 2019 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ।
ਭਗਵੰਤ ਮਾਨ ਇਸ ਵਾਰ ਧੂਰੀ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੂੰ ਆਪਣਾ ਵਿਦਾਇਗੀ ਭਾਸ਼ਣ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਗਿਆ। ਉਹ ਅੱਜ ਲੋਕ ਸਭਾ ਵਿੱਚ ਆਪਣਾ ਵਿਦਾਇਗੀ ਭਾਸ਼ਣ ਦੇਣਗੇ।
ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅਸਤੀਫਾ ਦੇਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਕਿ ਕੁਝ ਮਹੀਨਿਆਂ ਬਾਅਦ ਹੀ ਲੋਕ ਸਭਾ ਵਿੱਚ ਸੰਗਰੂਰ ਦੇ ਲੋਕਾਂ ਦੀ ਆਵਾਜ਼ ਗੂੰਜੇਗੀ।