ਸਾਬਕਾ ਰਾਸ਼ਟਰਪਤੀ ਜੋ ਭਾਰਤ ਦੇ ਪਹਿਲੇ ਸਿੱਖ ਰਾਸ਼ਟਰਪਤੀ ਸਨ ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਬੀਜੇਪੀ ‘ਚ ਸ਼ਾਮਿਲ ਹੋ ਗਿਆ ਹੈ।
ਦੱਸ ਦੇਈਏ ਕਿ ਦੇਸ਼ ਦੇ ਦਿੱਗਜ਼ ਲੀਡਰ ਤੇ ਸਰਵਉੱਚ ਅਹੁਦੇ ‘ਤੇ ਬਿਰਾਜਮਾਨ ਰਹੇ ਗਿਆਨੀ ਜ਼ੈਲ ਸਿੰਘ ਦੇ ਪੋਤੇ ਨੂੰ ਬੀਜੇਪੀ ਦਫ਼ਤਰ ‘ਚ ਹੋਏ ਇੱਕ ਸਾਧਾਰਨ ਪ੍ਰੋਗਰਾਮ ਦੌਰਾਨ ਅਧਿਕਾਰਤ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਗਿਆ।
ਮੌਕੇ ‘ਤੇ ਮੌਜੂਦ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨਾਂ੍ਹ ਨੂੰ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬੀਜੇਪੀ ‘ਚ ਸ਼ਾਮਿਲ ਹੋਣ ‘ਤੇ ਵਧਾਈ ਦਿੱਤੀ।