ਮੰਗਲਵਾਰ, ਮਾਰਚ 24, 2026 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਇਨਸਾਫ਼ੀ: ਸੁਖਜਿੰਦਰ ਸਿੰਘ ਰੰਧਾਵਾ

by propunjabtv
ਅਕਤੂਬਰ 10, 2021
in ਦੇਸ਼, ਪੰਜਾਬ
0

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਦੋ ਵਰ੍ਹੇ ਪਹਿਲਾਂ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ।

ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰਿਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ ‘ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐਨ.ਡੀ.ਏ. ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲਵੇ।

ਸ. ਰੰਧਾਵਾ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ। ਪੂਰੇ ਦੇਸ਼ ਵਿੱਚ ਘੱਟ-ਗਿਣਤੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਜਿਸ ਦੀਆਂ ਤਾਜ਼ਾ ਉਦਾਹਰਨਾਂ ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ ਜਿਸ ਵਿੱਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ।

ਜ਼ਿਕਰਯੋਗ ਹੈ ਕਿ ਜੂਨ 2019 ਵਿੱਚ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲੌਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫਦ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ।

Tags: Destroying SikhsSukhjinder Singh Randhawa
Share198Tweet124Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.