ਦੇਸ਼ ਦੇ ਮਸ਼ਹੂਰ ਗਾਇਕ ਕੇਕੇ ਉਰਫ਼ ਕ੍ਰਿਸ਼ਣ ਕੁਮਾਰ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ।ਉਹ ਕੋਲਕਾਤਾ ‘ਚ ਇੱਕ ਸ਼ੋਅ ਕਰਨ ਗਏ ਸਨ।ਸ਼ੋਅ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਸਿਹਤ ਵਿਗੜੀ ਅਤੇ ਉਹ ਡਿੱਗ ਗਏ।ਉਨ੍ਹਾਂ ਨੇ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।53 ਸਾਲ ਦੀ ਉਮਰ ‘ਚ ਕੇਕੇ ਦੁਨੀਆ ਨੂੰ ਅਲਵਿਦਾ ਕਹਿ ਗਏ।
ਕੇਕੇ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ।ਦੱਸਿਆ ਜਾ ਰਿਹਾ ਹੈ ਕਿ ਕੇਕੇ ਦਾ ਹਾਰਟ ਅਟੈਕ ਕਾਰਨ ਮੌਤ ਹੋਈ।
ਪਰ ਪੋਸਟਮਾਰਟਮ ਰਿਪੋਰਟ ਆੳੇੁਣ ਤੋਂ ਬਾਅਦ ਹੀ ਸਹੀ ਕਾਰਨ ਦਾ ਪਤਾ ਲੱਗ ਸਕਦਾ ਹੈ।ਕੇਕੇ ਦੋ ਦਿਨ ਦੇ ਸ਼ੋਅ ਲਈ ਕੋਲਕਾਤਾ ਆਏ ਸਨ।ਉਨ੍ਹਾਂ ਦਾ ਸੋਮਵਾਰ ਨੂੰ ਵੀ ਸ਼ੋਅ ਹੋਇਆ ਸੀ।ਵਿਵੇਕਾਨੰਦ ਕਾਲਜ ‘ਚ ਉਨ੍ਹਾਂ ਨੇ ਪ੍ਰੋਗਰਾਮ ਕੀਤਾ ਸੀ।ਪਰ ਦੂਜੇ ਦਿਨ ਸ਼ੋਅ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਦੇਖਦੇ ਹੀ ਦੇਖਦੇ ਉਹ ਹਮੇਸ਼ਾ ਲਈ ਛੱਡ ਕੇ ਚਲੇ ਗਏ।