ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸੌਰਭ ਮਹਾਕਾਲ ਨਾਂ ਦੇ ਸ਼ਾਰਪ ਸ਼ੂਟਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਮਹਾਰਾਸ਼ਟਰ ਪੁਲਸ ਵਲੋਂ ਪੁਣੇ ਤੋਂ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੌਰਭ ਮਹਾਕਾਲ ਗਵਲੀ ਗੈਂਗ ਦੇ ਸ਼ਾਰਪ ਸੂਟਰ ਸੰਤੋਸ਼ ਜਾਧਵ ਨਾਲ ਪੰਜਾਬ ਆਇਆ ਸੀ ਅਤੇ ਇਹ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਿਲ ਸੀ। ਦੱਸਣਯੋਗ ਹੈ ਕਿ ਪੁਲਸ ਨੇ ਮੂਸੇਵਾਲਾ ਕਤਲ ਕਾਂਡ ਵਿਚ 8 ਸ਼ਾਰਪ ਸ਼ੂਟਰਾਂ ਦੀ ਸ਼ਨਾਖਤ ਕੀਤੀ ਹੈ।
ਪੁਲਸ ਨੇ ਮੂਸੇਵਾਲਾ ਕਤਲ ਕਾਂਡ ‘ਚ 8 ਸ਼ਾਰਪ ਸ਼ੂਟਰਾਂ ਦੀ ਕੀਤੀ ਸ਼ਨਾਖਤ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਯਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਤਿੰਨ ਸ਼ਾਰਪ ਸੂਟਰ ਹਰਕਮਲ, ਰੂਪਾ ਅਤੇ ਮਨਪਰੀਤ ਪੰਜਾਬ ਦੇ ਰਹਿਣ ਵਾਲੇ ਹਨ। ਪੁਲਸ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ 3 ਦਿਨ ਪਹਿਲਾਂ ਇਹ ਸਾਰੇ ਕੋਟਕਪੂਰਾ ਹਾਈਵੇ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਇਹ ਕਿੱਥੇ ਰੁਕੇ ਇਸ ਬਾਰੇ ਫਿਲਹਾਲ ਪੁਲਸ ਜਾਂਚ ਕਰ ਰਹੀ ਹੈ। ਇਸ ਪਿੱਛੇ ਦੋ ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ 10 ਸ਼ਾਰਪ ਸ਼ੂਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਵਿਚ ਸ਼ਨਾਖਤ ਵਾਲੇ 8 ਸ਼ਾਰਪ ਸ਼ੂਟਰਾਂ ਤੋਂ ਇਲਾਵਾ ਦੋ ਹੋਰ ਗੈਂਗਸਟਰ ਸ਼ਾਮਲ ਹਨ ਪਰ ਇਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਗਿਆ ਹੈ।