ਲੋਕਾਂ ‘ਤੇ ਮਹਿੰਗਾਈ ਦੀ ਮਾਰ ਬਰਕਰਾਰ ਹੈ।ਵੀਰਵਾਰ ਨੂੰ ਭਾਵ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਫਿਰ ਤੋਂ ਵੱਧ ਗਈਆਂ ਹਨ।ਦੱਸ ਦੇਈਏ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਦਾ ਵਾਧਾ ਹੋਇਆ ਹੈ।ਵੀਰਵਾਰ ਨੂੰ ਜਦੋਂ ਪੈਟਰੋਲੀਅਮ ਕੰਪਨੀਆਂ ਨੇ ਫਿਊਲ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਤਾਂ ਕਈ ਸ਼ਹਿਰਾਂ ‘ਚ ਪੈਟਰੋਲ 100 ਰੁਪਏ ਤੋਂ ਵੀ ਪਾਰ। ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ 80 ਪੈਸੇ ਪ੍ਰਤੀ ਲੀਟਰ ਦੇ ਵਾਧੇ ਤੋਂ ਬਾਅਦ ਇਹ 101.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਸ ਤਰ੍ਹਾਂ ਦਿੱਲੀ ‘ਚ 10 ਦਿਨਾਂ ‘ਚ ਪੈਟਰੋਲ 6.40 ਰੁਪਏ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਵੀ 6 ਰੁਪਏ 40 ਪੈਸੇ ਮਹਿੰਗਾ ਹੋ ਗਿਆ ਹੈ। ਹੁਣ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 101.81 ਰੁਪਏ ਅਤੇ ਡੀਜ਼ਲ ਦੀ ਕੀਮਤ 93.07 ਰੁਪਏ ਹੋਵੇਗੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਰਾਜਧਾਨੀ ‘ਚ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਸੀ।