ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅੱਜ ਮੁਹਾਲੀ ਤੋਂ ਲਾਈਵ ਹੋ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਾਕਾਮੀ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਬੇਰੁਜ਼ਗਾਰੀ ਵਾਲਾ ਸੂਬਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਪਰ ਨੌਕਰੀਆਂ ਸਿਰਫ ਕਾਂਗਰਸ ਨੇ ਆਪਣੇ ਚਹੇਤਿਆਂ ਨੂੰ ਆਪਣੇ ਕਰੀਬੀ ਲੋਕਾਂ ਨੂੰ ਦਿੱਤੀਆਂ ਅਤੇ ਬਾਕੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਾਂ ‘ਤੇ ਸਿਰਫ ਧਰਨੇ ਅਤੇ ਪ੍ਰਦਰਸ਼ਨ ਮਿਲੇ।
ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਰੁਜ਼ਗਾਰ ਦੇਣ ਵਾਲੀ ਸਰਕਾਰ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਚੰਗੀ ਸਿੱਖਿਆ ਅਤੇ ਵਧੀਆ ਭਵਿੱਖ ਲੈ ਕੇ ਆਵਾਂਗੇ। ਅਸੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਰੁਜ਼ਗਾਰ ਦਿਆਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ IELTS ਕਰ ਆਪਣੇ ਮਾਪਿਆਂ ਦੀਆਂ ਜ਼ਮੀਨਾਂ ਵੇਚ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਜਾਂਦੇ ਹਨ। ਬੇਰੁਜ਼ਗਾਰੀ ਤੋਂ ਤੰਗ ਨੌਜਵਾਨ ਆਪਣਾ ਪੰਜਾਬ ਛੱਡਦੇ ਜਾ ਰਹੇ ਹਨ। ਪੰਜਾਬ ਵਿੱਚ ਉਦਯੋਗ ਖ਼ਤਮ ਹੋ ਗਿਆ ਹੈ, ਅਸੀਂ ਪੰਜਾਬ ਵਿੱਚ ਇੰਡਸਟਰੀ ਨੂੰ ਵਾਪਸ ਲੈ ਕੇ ਆਵਾਂਗੇ। ਜਿਸ ਨਾਲ ਲੋਕਾਂ ਨੂੰ ਰੁਜ਼ਗਾਰ ਮਿਲੇਗਾ।