ਆਮ ਆਦਮੀ ਪਾਰਟੀ ਸੀਐੱਮ ਮਾਨ ਦੀ ਅਗਵਾਈ ਵਾਲੀ ਪਾਰਟੀ ਲਗਾਤਾਰ ਐਕਸ਼ਨ ਮੋਡ ‘ਚ ਹੈ।ਦੱਸ ਦੇਈਏ ਕਿ ਜੇਕਰ ਕੋਈ ਵੀ ਅਧਿਕਾਰੀ ਰਿਸ਼ਵਤ ਲੈਂਦਾ ਫੜਿਆ ਜਾਂਦਾ ਹੈ ਜਾਂ ਡਿਊਟੀ ਦੌਰਾਨ ਲਾਪਰਵਾਹੀ ਕਰਦਾ ਹੈ ਤਾਂ ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਅਜਿਹਾ ਹੀ ਇੱਕ ਮਾਮਲਾ ਬਾਘਾਪੁਰਾਣਾ ਤੋਂ ਸਾਹਮਣੇ ਆਇਆ ਹੈ।ਜਿੱਥੇ ਇੱਕ ਬੀਡੀਪੀਓ ‘ਤੇ ਉਸ ਸਮੇਂ ਰੇਡ ਪੈਂਦੀ ਹੈ ਜਦੋਂ ਉਹ ਆਪਣੇ ਦਫ਼ਤਰ ‘ਚ ਹੀ ਬੈੱਡ ਲਗਾ ਕੇ ਆਰਾਮ ਫਰਮਾ ਰਿਹਾ ਹੁੰਦਾ ਹੈ।ਬੀਡੀਪੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਤੁਰੰਤ ਐਕਸ਼ਨ ਲੈਂਦਿਆਂ ਬੀਡੀਪੀਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਇੱਕ ਵੀਡੀਓ ਸਾਹਮਣੇ ਆਈ ਸੀ ਕਿ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਲੋਕ ਉਨ੍ਹਾਂ ਕੋਲੋਂ ਕੰਮ ਕਰਵਾਉਣ ਲਈ ਆਉਂਦੇ ਹਨ ਤੇ ਉਹ ਪਿੱਛੇ ਕਮਰੇ ਵਿਚ ਆਰਾਮ ਫਰਮਾ ਰਹੇ ਹੁੰਦੇ ਹਨ। ਇਸੇ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ ਦੀ ਵੀਡੀਓ ਬਣਾਈ ਤੇ ਵਾਇਰਲ ਕਰ ਦਿੱਤੀ ਜਿਸ ‘ਤੇ ਕਾਰਵਾਈ ਕਰਦਿਆਂ ਬੀਡੀਪੀਓ ਨੂੰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਸਪੈਂਡ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਇੱਕ ਨੰਬਰ ਜਾਰੀ ਕੀਤਾ ਸੀ ।ਜਿਸ ‘ਤੇ ਕੋਈ ਵਿਅਕਤੀ ਭ੍ਰਿਸ਼ਟਾਚਾਰ ਖਿਲਾਫ ਵੀਡੀਓ ਆਡੀਓ ਬਣਾ ਕੇ ਭੇਜ ਸਕਦਾ ਸੀ।ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਤੁਹਾਡੀ ਇਹ ਵੀਡੀਓ ਸਿੱਧੀ ਮੇਰੇ ਕੋਲ।ਫਿਰ ਕੀ ਸੀ ਬੀਡੀਪੀਓ ਤੋਂ ਪ੍ਰੇਸ਼ਾਨ ਵਿਅਕਤੀ ਨੇ ਇਸੇ ਤਰ੍ਹਾਂ ਕੀਤਾ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ‘ਤੇ ਕਾਰਵਾਈ ਕਰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਡੀਪੀਓ ਸਸਪੈਂਡ ਕਰ ਦਿੱਤਾ।