ਪੈਟਰੋਲੀਅਮ ਕੰਪਨੀਆਂ ਨੇ ਰਸੋਈ ਗੈਸ ਦੀ ਕੀਮਤ ਵਧਾ ਦਿੱਤੀ ਹੈ। ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਘਰੇਲੂ ਵਰਤੋਂ ਲਈ 14.2 ਕਿਲੋ ਦੇ ਰਸੋਈ ਗੈਸ ਸਿਲੰਡਰ ਦੀ ਕੀਮਤ 859.5 ਰੁਪਏ ਹੋ ਗਈ ਹੈ। ਇਹ ਵਾਧਾ ਸੋਮਵਾਰ ਰਾਤ ਤੋਂ ਹੀ ਲਾਗੂ ਹੋ ਗਿਆ ਹੈ। ਜਾਣਕਾਰੀ ਅਨੁਸਾਰ 14.2 ਕਿਲੋ ਦਾ ਐਲਪੀਜੀ ਗੈਸ ਸਿਲੰਡਰ ਕੋਲਕਾਤਾ ਵਿੱਚ 886 ਰੁਪਏ, ਮੁੰਬਈ ਵਿੱਚ 859.5 ਰੁਪਏ ਅਤੇ ਲਖਨਊ ਵਿੱਚ 897.5 ਰੁਪਏ ਦਾ ਹੋ ਗਿਆ ਹੈ।
ਇਸੇ ਤਰ੍ਹਾਂ 19 ਕਿਲੋ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਵੀ 68 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਇਸਦੀ ਕੀਮਤ ਵਧ ਕੇ 1618 ਰੁਪਏ ਹੋ ਗਈ ਹੈ। ਇਹ ਧਿਆਨ ਦੇਣ ਯੋਗ ਹੈ ਕਿ ਤੇਲ ਕੰਪਨੀਆਂ ਹਰ ਮਹੀਨੇ ਦੀ 1 ਅਤੇ 15 ਤਰੀਕ ਨੂੰ ਐਲਪੀਜੀ ਦੀ ਕੀਮਤ ਦੀ ਸਮੀਖਿਆ ਕਰਦੀਆਂ ਹਨ। ਇਸ ਤੋਂ ਪਹਿਲਾਂ 1 ਜੁਲਾਈ ਨੂੰ ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਕੀਤਾ ਸੀ।