ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੀ ਮਾਰ ਹੇਠ ਆਈ ਨਰਮੇ ਦੀ ਫਸਲ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਿਸਾਨਾਂ ਨਾਲ ਮੁਲਾਕਾਤ ਕਰਨਗੇ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਭਗਵੰਤ ਮਾਨ ਦਾ ਇਹ ਜਨਤਕ ਪ੍ਰੋਗਰਾਮ ਹੈ।
ਜਾਣਕਾਰੀ ਮੁਤਾਬਕ ਅਨਾਜ ਮੰਡੀ ‘ਚ ਉਨ੍ਹਾਂ ਵਲੋਂ ਕਿਸਾਨਾਂ ਨੂੰ 1 ਅਰਬ ਤੋਂ ਵੱਧ ਦਾ ਮੁਆਵਜ਼ਾ ਵੰਡਿਆ ਜਾਵੇਗਾ।ਪਿਛਲੇ ਸਾਲ ਗੁਲਾਬੀ ਸੁੰਡੀ ਕਾਰਨ ਵੱਡੇ ਪੱਧਰ ‘ਤੇ ਕਿਸਾਨਾਂ ਦੀ ਨਰਮੇ ਦੀ ਫਸਲ ਨੁਕਸਾਨੀ ਗਈ ਸੀ।