ਡਰੱਗ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਮੋਹਾਲੀ ਅਦਾਲਤ ਪਹੁੰਚੇ ਜਿਥੇ ਉਨ੍ਹਾਂ ਨੇ ਆਤਮ ਸਮਰਪਣ ਕੀਤਾ। ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਬੁੱਧਵਾਰ ਨੂੰ ਹੀ ਖ਼ਤਮ ਹੋ ਗਈ। ਹੁਣ ਉਹ ਰੈਗੂਲਰ ਜ਼ਮਾਨਤ ਲਈ ਵੀ ਪਟੀਸ਼ਨ ਦਾਇਰ ਕਰਨਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਐਸਆਈਟੀ ਉਨ੍ਹਾਂ ਦਾ ਇੰਤਜ਼ਾਰ ਕਰਦੀ ਰਹੀ ਪਰ ਮਜੀਠੀਆ ਨਹੀਂ ਆਏ।