ਮੰਗਲਵਾਰ, ਸਤੰਬਰ 9, 2025 11:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ‘ਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

by propunjabtv
ਜੂਨ 25, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਬੁਲਾਰੇ ਨੇ ਕਿਹਾ ਕਿ ਸੂਬੇ ਦੇ ਵਿੱਤ ਬਾਰੇ ‘ਵਾਈਟ ਪੇਪਰ’ ਪੰਜਾਬ ਸਰਕਾਰ ਨੂੰ ਦਰਪੇਸ਼ ਗੁੰਝਲਦਾਰ ਮੁੱਦਿਆਂ ਨੂੰ ਸਰਲ ਬਣਾਉਣ ਅਤੇ ਮੌਜੂਦਾ ਸਰਕਾਰ ਨੂੰ ਵਿਰਾਸਤ ਵਿੱਚ ਮਿਲੀ ਵਿੱਤੀ ਸਥਿਤੀ ਬਾਰੇ ਆਮ ਆਦਮੀ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਉਣ ਦਾ ਯਤਨ ਹੈ। ਇਸ ਵਾਈਟ ਪੇਪਰ ਵਿੱਚ ਮੁੱਖ ਤੌਰ ‘ਤੇ ਚਾਰ ਅਧਿਆਏ ਹਨ ਜੋ ਅਸਲ ਤਸਵੀਰ ਸਾਹਮਣੇ ਰੱਖਣ ਦੇ ਨਾਲ ਨਾਲ ਵਿੱਤੀ ਸੂਚਕਾਂ ਦੀ ਮੌਜੂਦਾ ਸਥਿਤੀ, ਕਰਜ਼ੇ ਦੀ ਸਥਿਤੀ ਅਤੇ ਸੂਬੇ ਦੇ ਸਰਕਾਰੀ ਅਦਾਰਿਆਂ ਦੇ ਵਿੱਤੀ ਹਾਲਾਤ ਨੂੰ ਪੇਸ਼ ਕਰਦੇ ਹਨ। ਵਾਈਟ ਪੇਪਰ ਸੂਬੇ ਦੇ ਵਿੱਤੀ ਹਾਲਾਤ ਵਿੱਚ ਸੁਧਾਰ ਲਈ ਸੰਭਾਵਿਤ ਰਾਹ ਵੀ ਦਰਸਾਏਗਾ।
ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸਾਲ 2022-23 ਦੇ ਬਜਟ ਅਨੁਮਾਨਾਂ ਨੂੰ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਬਜਟ ਅਨੁਮਾਨ ਆਮ ਨਾਗਰਿਕਾਂ ਅਤੇ ਈਮੇਲਾਂ, ਚਿੱਠੀਆਂ ਤੇ ਸਿੱਧੇ ਸੰਚਾਰ ਰਾਹੀਂ ਆਪਣੇ ਸੁਝਾਅ ਦੇਣ ਵਾਲੇ ਲੋਕਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਤਿਆਰ ਕੀਤੇ ਗਏ ਹਨ। ਬਜਟ ਪ੍ਰਸਤਾਵਾਂ ਵਿੱਚ ਮਾਲੀਆ ਪ੍ਰਾਪਤੀਆਂ, ਪੂੰਜੀ ਪ੍ਰਾਪਤੀਆਂ, ਮਾਲੀਆ ਖਰਚਾ, ਪੂੰਜੀਗਤ ਖਰਚਾ, ਮਾਲੀਆ ਘਾਟਾ, ਵਿੱਤੀ ਘਾਟਾ ਅਤੇ ਬਕਾਇਆ ਕਰਜ਼ਾ ਵਰਗੇ ਸਾਰੇ ਸਬੰਧਤ ਵਿੱਤੀ ਸੂਚਕਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ, 2003 ਦੀ ਧਾਰਾ (ਏ) ਦੀ ਉਪ ਧਾਰਾ 2 ਵਿੱਚ ਧਾਰਾ 4 ‘ਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਅਨੁਮਾਨਤ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) ਦੀ 3.5 ਫ਼ੀਸਦ ਕੁੱਲ ਉਧਾਰ ਸੀਮਾ, ਰਾਸ਼ਟਰੀ ਪੈਨਸ਼ਨ ਯੋਜਨਾ (ਐਨਪੀਐਸ) ਅਧੀਨ ਯੋਗਦਾਨ ਦੇ ਬਰਾਬਰ ਵਾਧੂ ਉਧਾਰ ਲੈਣ ਦੀ ਸੀਮਾ ਦਾ ਲਾਭ ਲੈਣਾ, ਪਿਛਲੇ ਸਾਲਾਂ ਲਈ ਮਨਜ਼ੂਰਸ਼ੁਦਾ ਉਧਾਰ ਲੈਣ ਦੀ ਸੀਮਾ ਤੋਂ ਇਸ ਦੇ ਅਣਵਰਤੇ ਉਧਾਰ ਨੂੰ ਅੱਗੇ ਵਧਾਉਣਾ ਅਤੇ ਮੌਜੂਦਾ ਵਿੱਤੀ ਸਾਲ ਦੌਰਾਨ 2022-23 ਲਈ ਪੂੰਜੀ ਨਿਵੇਸ਼ ਲਈ ਸੂਬਿਆਂ ਨੂੰ ਵਿਸ਼ੇਸ਼ ਸਹਾਇਤਾ ਵਾਸਤੇ ਯੋਜਨਾ ਤਹਿਤ 50 ਸਾਲ ਦਾ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਿਤ ਹੋਵਗਾ।
ਮੰਤਰੀ ਮੰਡਲ ਨੇ ਮੌਜੂਦਾ ਸੈਸ਼ਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਸਾਲ 2018-19, 2019-20 ਅਤੇ 2020-21 ਲਈ ਕੈਗ ਆਡਿਟ ਰਿਪੋਰਟਾਂ, ਸੰਵਿਧਾਨ (74ਵੀਂ ਸੋਧ) ਐਕਟ 1992 (ਅਪ੍ਰੈਲ 2015-ਮਾਰਚ 2020) ਦੇ ਲਾਗੂਕਰਨ ਦੀ ਪ੍ਰਭਾਵਸ਼ੀਲਤਾ ਦੇ ਪ੍ਰਫਾਰਮੈਂਸ ਆਡਿਟ, ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਨਕਦ ਟ੍ਰਾਂਸਫਰ) (ਅਪ੍ਰੈਲ 2017 ਤੋਂ ਜੁਲਾਈ 2020) ਦੇ ਪ੍ਰਫਾਰਮੈਂਸ ਆਡਿਟ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ‘ਤੇ ਅਪ੍ਰੈਲ 2016 ਤੋਂ ਮਾਰਚ 2019 ਦੀ ਮਿਆਦ ਲਈ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ, ਪੰਜਾਬ ਵਿੱਚ ਉੱਚ ਸਿੱਖਿਆ ਦੇ ਨਤੀਜਿਆਂ (ਅਪ੍ਰੈਲ 2015 ਤੋਂ ਮਾਰਚ 2020) ਦੇ ਪ੍ਰਫਾਰਮੈਂਸ ਆਡਿਟ ਅਤੇ ਪੰਜਾਬ ਸਰਕਾਰ ਦੇ ਸਾਲ 2019-20 ਅਤੇ 2020-21 ਲਈ ਵਿੱਤ ਖਾਤੇ, ਨਿਯੋਜਨ ਖਾਤਿਆਂ ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Tags: Cabinet approvesstate financevidhan sabhawhite paper
Share201Tweet126Share50

Related Posts

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025
Load More

Recent News

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.