ਸ਼ਨੀਵਾਰ, ਜੁਲਾਈ 12, 2025 01:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੰਤਰੀ ਮੰਡਲ ਵੱਲੋਂ ਸੂਬੇ ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, ਪੰਜਾਬ ‘ਚ ਸਸਤੀ ਹੋਈ ਸ਼ਰਾਬ

by propunjabtv
ਜੂਨ 8, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਅੱਜ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 9647.85 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਸੰਭਾਵਨਾ ਹੈ ਜੋ ਬੀਤੇ ਸਾਲ ਨਾਲੋਂ 40 ਫੀਸਦੀ ਵੱਧ ਹੋਵੇਗਾ। ਇਹ ਫੈਸਲਾ ਅੱਜ ਬਾਅਦ ਦੁਪਹਿਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਸਖ਼ਤੀ ਨਾਲ ਪਾਲਣਾ ਕਰਕੇ ਅਤੇ ਨਵੇਂ ਤਕਨਾਲੋਜੀ ਕਦਮਾਂ ਨੂੰ ਸ਼ਾਮਲ ਕਰਦੇ ਹੋਏ ਗੁਆਂਢੀ ਸੂਬਿਆਂ ਤੋਂ ਸ਼ਰਾਬ ਦੀ ਤਸਕਰੀ ’ਤੇ ਕਰੜੀ ਨਜ਼ਰ ਰੱਖਣ ਉਤੇ ਜ਼ੋਰ ਦਿੰਦੀ ਹੈ। ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸਾਲ 2022-23 ਵਿਚ 9647.85 ਕਰੋੜ ਰੁਪਏ ਇਕੱਤਰ ਕਰਨਾ ਹੈ। ਇਹ ਨੀਤੀ ਇਕ ਜੁਲਾਈ, 2022 ਤੋਂ 31 ਮਾਰਚ, 2023 ਤੱਕ 9 ਮਹੀਨਿਆਂ ਦੇ ਸਮੇਂ ਲਈ ਲਾਗੂ ਰਹੇਗੀ।

ਕੈਬਨਿਟ ਨੇ ਆਬਕਾਰੀ ਵਿਭਾਗ ਨਾਲ ਪਹਿਲਾਂ ਤਾਇਨਾਤ ਪੁਲਿਸ ਤੋਂ ਇਲਾਵਾ ਦੋ ਹੋਰ ਵਿਸ਼ੇਸ਼ ਬਟਾਲੀਅਨਾਂ ਆਬਕਾਰੀ ਵਿਭਾਗ ਨੂੰ ਅਲਾਟ ਕਰਨ ਦੀ ਵੀ ਸਹਿਮਤੀ ਦਿੱਤੀ ਹੈ ਤਾਂ ਕਿ ਐਕਸਾਈਜ਼ ਡਿਊਟੀ ਦੀ ਚੋਰੀ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜ਼ਰ ਰੱਖੀ ਜਾ ਸਕੇ। ਇਸ ਨਾਲ ਪੰਜਾਬ ਵਿੱਚ ਗੁਆਂਢੀ ਸੂਬਿਆਂ ਤੋਂ ਹੁੰਦੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸ਼ਰਾਬ ਕਾਰੋਬਾਰ ਵਿੱਚ ਲੱਗੇ ਮਾਫ਼ੀਆ ਦੇ ਗਠਜੋੜ ਨੂੰ ਤੋੜਨਾ ਹੈ। ਇਸ ਮੁਤਾਬਕ ਸ਼ਰਾਬ ਨਿਰਮਾਤਾ, ਥੋਕ ਵਿਕਰੇਤਾ ਤੇ ਪਰਚੂਨ ਵਿਕਰੇਤਾਵਾਂ ਵਿਚਾਲੇ ਇਕ-ਦੂਜੇ ਨਾਲੋਂ ਦੂਰੀ ਬਣੇਗੀ। ਇਸ ਨੀਤੀ ਨਾਲ ਇਹ ਸਾਰੇ ਪੂਰੀ ਤਰ੍ਹਾਂ ਵੱਖ ਇਕਾਈ ਵਜੋਂ ਕੰਮ ਕਰਨਗੇ ਅਤੇ ਇਨ੍ਹਾਂ ਕਾਰੋਬਾਰਾਂ ਵਿਚਾਲੇ ਕੋਈ ਸਾਂਝਾ ਭਾਈਵਾਲ ਨਹੀਂ ਹੋਵੇਗਾ।

ਨਵੀਂ ਆਬਕਾਰੀ ਨੀਤੀ ਈ-ਟੈਂਡਰਿੰਗ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਰਾਹੀਂ 177 ਗਰੁੱਪਾਂ ਨੂੰ ਅਲਾਟ ਕਰਕੇ ਸ਼ਰਾਬ ਦੇ ਕਾਰੋਬਾਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਦਾ ਉਦੇਸ਼ ਨਿਰਧਾਰਤ ਕਰਦੀ ਹੈ। ਇਕ ਗਰੁੱਪ ਦਾ ਆਮ ਆਕਾਰ ਲਗਭਗ 30 ਕਰੋੜ ਹੋਵੇਗਾ ਅਤੇ ਪੰਜਾਬ ਵਿੱਚ 6378 ਠੇਕੇ ਹੋਣਗੇ। ਪੀ.ਐੱਮ.ਐੱਲ. ਨੂੰ ਛੱਡ ਕੇ ਹਰ ਕਿਸਮ ਦੀ ਸ਼ਰਾਬ ਦੀ ਆਬਕਾਰੀ ਡਿਊਟੀ ਥੋਕ ਕੀਮਤ ਦੀ ਇਕ ਫੀਸਦੀ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਉਸੇ ਤਰਜ਼ ‘ਤੇ ਆਈ.ਐਫ.ਐਲ. ਦੀ ਮੁਲਾਂਕਣ ਕੀਤੀ ਗਈ ਫੀਸ ਵੀ ਥੋਕ ਕੀਮਤ ਦੇ ਇਕ ਫੀਸਦੀ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਸ਼ਰਾਬ ਦੀਆਂ ਕੀਮਤਾਂ ਹੁਣ ਲਗਪਗ ਗੁਆਂਢੀ ਸੂਬਿਆਂ ਦੇ ਬਰਾਬਰ ਹੋਣਗੀਆਂ।

ਸੂਬੇ ਵਿੱਚ ਪੂੰਜੀ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਇਸ ਨੀਤੀ ਵਿੱਚ ਨਵੇਂ ਡਿਸਟਿਲਰੀ ਲਾਇਸੈਂਸ ਤੇ ਬ੍ਰਿਊਵਰੀ ਲਾਇਸੈਂਸ ਦੀ ਵੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ ਮਾਲਟ ਸਪੀਰਿਟ ਦੇ ਉਤਪਾਦਨ ਲਈ ਨਵਾਂ ਲਾਇਸੈਂਸ ਵੀ ਲਿਆਂਦਾ ਗਿਆ ਹੈ। ਇਸ ਨਾਲ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਨੂੰ ਆਪਣੀ ਉਪਜ ਦੀ ਵਧੀਆ ਕੀਮਤ ਮਿਲੇਗੀ।

Tags: liquornew excise policypunjab cabinet
Share199Tweet125Share50

Related Posts

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਵਿਦਿਆਰਥੀਆਂ ਨੂੰ ਰੋਕ ਟੋਕ ਕਰਨਾ ਜਾਣੋ ਕਿਵੇਂ ਪ੍ਰਿੰਸੀਪਲ ਲਈ ਬਣਿਆ ਮੌਤ ਦਾ ਕਾਰਨ

ਜੁਲਾਈ 12, 2025

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025

Weather Update: ਪੰਜਾਬ ‘ਚ ਬਦਲਿਆ ਮੌਸਮ,ਇਨ੍ਹਾਂ ਜ਼ਿਲ੍ਹਿਆਂ ਚ ਸਿਖਰ ਤੇ ਪਹੁੰਚੇਗੀ ਗਰਮੀ

ਜੁਲਾਈ 12, 2025
Load More

Recent News

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਵਿਦਿਆਰਥੀਆਂ ਨੂੰ ਰੋਕ ਟੋਕ ਕਰਨਾ ਜਾਣੋ ਕਿਵੇਂ ਪ੍ਰਿੰਸੀਪਲ ਲਈ ਬਣਿਆ ਮੌਤ ਦਾ ਕਾਰਨ

ਜੁਲਾਈ 12, 2025

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.