ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਅੱਜ ਚੰਡੀਗੜ੍ਹ ਵਿੱਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਸਿਰਫ ਅਫਸਰਾਂ ਦੇ ਤਬਾਦਲੇ ਕਰਨ ‘ਤੇ ਲੱਗੀ ਹੋਈ ਹੈ। ਉਹ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਨਹੀਂ ਦੇ ਸਕਦੀ। ਪੰਜਾਬ ਦੀ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ। ਚੰਨੀ ਸਰਕਾਰ ਨੇ ਆਪਣੇ 100 ਦਿਨਾਂ ਦੇ ਕਾਰਜਕਾਲ ਵਿੱਚ 4 ਡੀ.ਜੀ.ਪੀ. ਦੇ ਤਬਾਦਲੇ ਕਰ ਦਿੱਤੇ ਹਨ।
ਇਸ ਦੌਰਾਨ ਉਨ੍ਹਾਂ ਨੇ ਪੀ.ਐੱਮ. ਮੋਦੀ ਦੀ ਸੁਰੱਖਿਆ ਵਿੱਚ ਹੋਈ ਅਣਗਹਿਲੀ ‘ਤੇ ਬੋਲਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਨਾਕਾਮ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਕੇਜਰੀਵਾਲ ਸਰਕਾਰ ਆਵੇਗੀ ਅਤੇ ਅਸੀਂ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਕਰਾਂਗੇ।