ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਨਪ੍ਰੀਤ ਬਾਦਲ ਨੇ ਮੁਲਾਕਾਤ ਕੀਤੀ | ਇਸ ਮੀਟਿੰਗ ਦੌਰਾਨ ਮਨਪ੍ਰੀਤ ਬਾਦਲ ਨੇ ਮੰਗ ਕੀਤੀ ਕਿ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ |
ਇਸੇ ਤਰ੍ਹਾਂ ਰੱਖਿਆ ਮੰਤਰਾਲੇ ਵੱਲੋਂ ਬਠਿੰਡਾ ਵਿਖੇ ਬੱਸ ਟਰਮੀਨਲ ਸਥਾਪਤ ਕਰਨ ਲਈ ਐਨ.ਓ.ਸੀ ਵੀ ਛੇਤੀ ਜਾਰੀ ਕਰਨ ਲਈ ਕਿਹਾ, ਜਿਸ ਬਾਰੇ ਪਹਿਲਾਂ ਹੀ ਰੱਖਿਆ ਮੰਤਰਾਲੇ ਕੋਲ ਪੱਤਰ ਭੇਜਿਆ ਜਾ ਚੁੱਕਾ ਹੈ।ਇਸ ਮੌਕੇ ਰਾਜਨਾਥ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ 144 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਾਪਤ ਪੰਜਾਬ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਵਿਖੇ ਆਉਣ ਦਾ ਸੱਦਾ ਵੀ ਦਿੱਤਾ।ਕੇਂਦਰੀ ਮੰਤਰੀ ਨੇ ਪੰਜਾਬੀਆਂ ਅਤੇ ਸਿੱਖਾਂ ਵੱਲੋਂ ਦੇਸ਼ ਦੀ ਰੱਖਿਆ, ਕੌਮੀ ਸੁਰੱਖਿਆ ਅਤੇ ਮੁਲਕ ਦੀਆਂ ਸਮਾਜਿਕ ਅਤੇ ਸੱਭਿਆਚਾਰਕ ਕਦਰਾਂ ਕੀਮਤਾਂ ਵਿੱਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਗਈ।