ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੜਕਾਂ ਨੂੰ ਮੁਸਾਫਰਾਂ ਲਈ ਸੁਰੱਖਿਅਤ ਬਣਾਉਣ ਦੇ ਮਿਸ਼ਨ ਦੀ ਰੂਪ ਰੇਖਾ ਉਲੀਕਦਿਆਂ ਸਬੰਧਤ ਇੰਜੀਨੀਅਰਿੰਗ ਵਿਭਾਗਾਂ ਨੂੰ ਸ਼ਨਾਖਤ ਦੁਰਘਟਨਾਵਾਂ ਵਾਲੇ ਬਲੈਕ ਸਪਾਟਸ ਨੂੰ ਠੀਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਦੀ 11ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜਾ ਵੜਿੰਗ ਨੇ ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ ਅਤੇ ਪੰਜਾਬ ਮੰਡੀ ਬੋਰਡ ਦੇ ਵਿਭਾਗਾਂ ਦੀ ਮੰਗ ‘ਤੇ ਵਿੱਤ ਵਿਭਾਗ ਨੂੰ ਲੋੜੀਂਦੇ ਫੰਡ ਸਮੇਂ ਸਿਰ ਜਾਰੀ ਕਰਨ ਲਈ ਕਿਹਾ।
ਮੀਟਿੰਗ ਤੋਂ ਬਾਅਦ ਵੜਿੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਰਾਜ ਮਾਰਗਾਂ, ਨਗਰ ਨਿਗਮ ਅਤੇ ਹੋਰ ਸੰਪਰਕ ਸੜਕਾਂ ‘ਤੇ 71 ਬਲੈਕ ਸਪਾਟਾਂ ਨੂੰ ਠੀਕ ਕਰਨ ਦਾ ਕੰਮ ਪੂਰਾ ਕਰ ਲਿਆ ਹੈ, ਜਦਕਿ ਬਾਕੀ 56 ‘ਤੇ ਕੰਮ ਚੱਲ ਰਿਹਾ ਹੈ, ਜਿਨ੍ਹਾਂ ਦੀ ਸ਼ਨਾਖਤ ਕਰ ਲਈ ਜਾਵੇਗੀ |