ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਪੰਜਾਬ ਪੁਲੀਸ ਵੱਲੋਂ ਸੁਰੱਖਿਆ ਫੋਰਸ ਮੁਹੱਈਆ ਕਰਵਾਈ ਗਈ ਹੈ। ਉਹ ਅੱਜ ਇਥੇ ਪੰਜਾਬ ਪੁਲੀਸ ਦੇ ਜਵਾਨਾਂ ਨਾਲ ਘੁੰਮਦੇ ਨਜ਼ਰ ਆਏ। ਇਹ ਕਿਆਸ ਲਾਏ ਜਾ ਰਹੇ ਹਨ ਕਿ ਪੁਲੀਸ ਵਲੋਂ ਅਜਿਹਾ ਉਨ੍ਹਾਂ ਨੂੰ ਪਿਛਲੇ ਦਿਨੀਂ ਮਿਲੀਆਂ ਧਮਕੀਆਂ ਕਾਰਨ ਕੀਤਾ ਗਿਆ ਹੈ।
ਕਿਸਾਨੀ ਅੰਦੋਲਨ ਦੇ ਵਿੱਚ ਸ਼ੁਰੂ ਤੋਂ ਰੁਲਦੂ ਸਿੰਘ ਮਾਨਸਾ ਨੇ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਹੈ ਜਿਸ ਨੂੰ ਲੈ ਕੇ ਉਹ ਕਈ ਵਾਰ ਚਰਚਾ ਦਾ ਵਿਸ਼ਾ ਵੀ ਬਣੇ ਹਨ ਅਤੇ ਉਨ੍ਹਾਂ ਨੂੰ ਕਈ ਵਾਰ ਧਮਕੀਆਂ ਵੀ ਆਈਆਂ ਹਨ |