ਵਿਦੇਸ਼ੀ ਯਾਤਰੀਆਂ ਲਈ ਅਹਿਮ ਖਬਰ ਹੈ ਕਿ ਸਰਕਾਰ ਅੰਤਰਰਾਸ਼ਟਰੀ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰ ਸਕਦੀ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਨਿਯਮਤ ਅੰਤਰਰਾਸ਼ਟਰੀ ਉਡਾਣਾਂ 15 ਮਾਰਚ ਤੋਂ ਮੁੜ ਸ਼ੁਰੂ ਹੋ ਸਕਦੀਆਂ ਹਨ ਅਤੇ ਵਿਦੇਸ਼ੀ ਆਮਦ ਅਤੇ ਰਵਾਨਗੀ ਲਈ ਭਾਰਤੀ ਹਵਾਈ ਅੱਡਿਆਂ ‘ਤੇ ਪ੍ਰਭਾਵੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਦੀ ਪਾਲਣਾ ਕਰਨਗੀਆਂ।
ਉਨ੍ਹਾਂ ਕਿਹਾ ਕਿ ਕੋਵਿਡ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਸਿਹਤ ਮੰਤਰਾਲੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ ਨੂੰ ਬਹਾਲ ਕਰਨ ਦਾ ਫੈਸਲਾ ਲਗਭਗ ਲਿਆ ਗਿਆ ਹੈ।
ਹਾਲਾਂਕਿ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ 15 ਮਾਰਚ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਉਡਾਣਾਂ ਦੇ ਯਾਤਰੀਆਂ ਲਈ ਹਵਾਈ ਅੱਡਿਆਂ ‘ਤੇ 14 ਫਰਵਰੀ ਤੋਂ ਅੰਤਰਰਾਸ਼ਟਰੀ ਆਮਦ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।
ਦੱਸ ਦੇਈਏ ਕਿ ਭਾਰਤ ਵਿੱਚ ਅਨੁਸੂਚਿਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ‘ਤੇ ਪਾਬੰਦੀ 28 ਫਰਵਰੀ ਤੱਕ ਲਾਗੂ ਹੈ। ਭਾਰਤ ਵਿੱਚ ਅਜਿਹੀਆਂ ਉਡਾਣਾਂ ਨੂੰ 23 ਮਾਰਚ, 2020 ਤੋਂ, ਕੋਰੋਨਾਵਾਇਰਸ ਮਹਾਂਮਾਰੀ ਦੇ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ।