ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸਿਰਫ ਕੁੱਝ ਹੀ ਘੰਟੇ ਬਾਕੀ ਹਨ। ਇਸ ਤੋਂ ਪਹਿਲਾਂ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਨੇ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਵੋਟਾਂ ਨੂੰ ਲੈ ਕੇ ਅਹਿਮ ਗੱਲਾਂ ਕਹੀਆਂ ਹਨ।
ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਸਾਰੇ ਵੋਟਰਾਂ ਨੂੰ ਆਪਣੇ ਵੋਟ ਅਧਿਕਾਰ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਤੋਂ ਵੀ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਲਈ ਕੋਵਿਡ ਵੈਕਸੀਨੇਸ਼ਨ ਲਾਜ਼ਮੀ ਨਹੀਂ ਹੈ, ਬਿਨਾਂ ਟੀਕਾਕਰਨ ਵਾਲਿਆਂ ਨੂੰ ਵੀ ਵੋਟ ਪਾਉਣ ਦਾ ਇਜਾਜ਼ਤ ਹੋਵੇਗੀ। ਵੋਟਿੰਗ ਲਈ ਵੋਟਰ ਆਈ.ਡੀ. ਕਾਰਡ ਅਤੇ ਵੋਟਰ ਸੂਚੀ ‘ਚ ਤੁਹਾਡਾ ਨਾਮ ਹੋਣਾ ਲਾਜ਼ਮੀ ਹੋਵੇਗਾ। ਵੋਟਿੰਗ ਲਈ ਕੋਰੋਨਾ ਪੀੜਤਾਂ ਲਈ ਵੀ ਖ਼ਾਸ ਪ੍ਰਬੰਧ ਕੀਤੇ ਗਏ ਹਨ। ਹਰੇਕ ਪੋਲਿੰਗ ਬੂਥ ‘ਤੇ ਆਸ਼ਾ ਵਰਕਰ ਤੇ ਆਂਗਨਵਾੜੀ ਵਰਕਰ ਮਦਦ ਲਈ ਮੌਜੂਦ ਰਹਿਣਗੇ। ਬਜ਼ੁਰਗਾਂ ਵੋਟਰਾਂ ਲਈ ਆਵਾਜਾਈ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇਗਾ। ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।