ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਮਜੀਠੀਆ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ 8 ਜਨਵਰੀ ਤੱਕ ਜਵਾਬ ਦੀ ਮੰਗ ਕੀਤੀ ਸੀ।
ਜਿਸ ਤੋਂ ਬਾਅਦ ਹੁਣ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਡਰੱਗ ਮਾਮਲੇ ‘ਚ ਰਾਹਤ ਦੇ ਦਿੱਤੀ ਗਈ ਹੈ। ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਕਾਫੀ ਲੰਬੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸੀ। ਇਸ ਤੋਂ ਇਲਾਵਾ ਪੰਜਾਬ ਪੁਲਸ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਸੀ।