ਆਲ ਇੰਡੀਆ ਰਿਜ਼ਰਵੇਸ਼ਨ ਸਕੀਮ ਤਹਿਤ ਮੌਜੂਦਾ ਅਕਾਦਮਿਕ ਸੈਸ਼ਨ 2021-22 ਤੋਂ ਅੰਡਰਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਮੈਡੀਕਲ ਅਤੇ ਡੈਂਟਲ ਕੋਰਸਾਂ ਵਿਚ ਦਾਖਲਿਆਂ ਲਈ ਹੋਰ ਪਛੜੇ ਵਰਗਾਂ (ਓਬੀਸੀ) ਲਈ 27 ਫ਼ੀਸਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈਡਬਲਿਊਐੱਸ) ਲਈ 10 ਫ਼ੀਸਦ ਰਾਖਵੇਂਕਰਨ ਦਾ ਫ਼ੈਸਲਾ ਕੀਤਾ ਗਿਆ ਹੈ।