ਸਰਕਾਰ ਨੇ ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਐਤਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਸੂਤਰਾਂ ਨੇ ਦੱਸਿਆ ਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਬੈਠਕ ਲਈ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਬੁਲਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਇਸ ਬੈਠਕ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਸਰਬ ਪਾਰਟੀ ਮੀਟਿੰਗਾਂ ਨੂੰ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੁਲਾਇਆ ਜਾਂਦਾ ਹੈ। ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਕੇ 13 ਅਗਸਤ ਤੱਕ ਚੱਲੇਗਾ।