ਲਖੀਮਪੁਰ ਖੀਰੀ ‘ਚ ਵਾਪਰੀ ਦਰਦਨਾਕ ਘਟਨਾ ‘ਚ ਚਾਰ ਕਿਸਾਨ ਸ਼ਹੀਦ ਹੋਏ ਸਨ ਜਿਨ੍ਹਾਂ ‘ਚ ਦੋ ਨੌਜਵਾਨ ਲਵਪ੍ਰੀਤ ਸਿੰਘ ਅਤੇ ਕਿਸਾਨ ਗੁਰਵਿੰਦਰ ਸਿੰਘ ਸਨ।ਸ਼ਹੀਦ ਲਵਪ੍ਰੀਤ ਸਿੰਘ ਦਾ ਸਸਕਾਰ ਬੀਤੇ ਕੱਲ੍ਹ ਪਰਿਵਾਰ ਵਲੋਂ ਕੀਤਾ ਗਿਆ ਸੀ ਅਤੇ ਗੁਰਵਿੰਦਰ ਸਿੰਘ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪਹਿਲਾਂ ਪਰਿਵਾਰ ਨੇ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਤੇ ਅੰਤਿਮ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਸੀ।ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ‘ਚ ਕਿਸਾਨ ਅਤੇ ਪਿੰਡ ਵਾਸੀ ਇਕੱਠੇ ਹੋਏ ਅਤੇ ਸਾਰਿਆਂ ਨੇ ਨਮ ਅੱਖਾਂ ਨਾਲ ਸ਼ਹੀਦ ਕਿਸਾਨ ਨੂੰ ਅੰਤਿਮ ਵਿਦਾਈ ਦਿੱਤੀ ਗਈ।ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਸਨ।ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।