ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਆਪਣੇ ਸੁਆਸਾਂ ਨੂੰ ਪੂਰਾ ਕਰਦੇ ਹੋਏ ਅਲਵਿਦਾ ਆਖ ਗਏ। ਪਿਛਲੇ ਕੁਝ ਦਿਨਾਂ ਤੋਂ ਉਹ ਬੀਮਾਰ ਚੱਲ ਰਹੇ ਸਨ ਅਤੇ ਐਸਕਾਰਟ ਹਸਪਤਾਲ ਵਿੱਚ ਦਾਖ਼ਲ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।