ਪੰਜਾਬ ਪੁਲਿਸ ਵਲੋਂ ਸਾਬਕਾ ਡੀਆਈਜੀ ਜਾਖੜ ਤੇ ਸੱਗੂ ਖਿਲਾਫ ਸਖਤ ਕਾਰਵਾਈ ਕੀਤੀ ਹੈ।ਨਸ਼ੀਲੇ ਪਦਾਰਥਾਂ ਬਾਰੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਨਾ ਸਾਂਝੀ ਕਰਨ ਦੇ ਲੱਗੇ ਇਲਜ਼ਾਮ।ਧਾਰਾ 120 ਬੀ, 409 ਤੇ 217 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।
ਫਿਰੋਜ਼ਪੁਰ ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।ਫਿਰੋਜ਼ਪੁਰ ਜੇਲ੍ਹ ’ਚ ਬੰਦ 241 ਬੰਦੀਆਂ ਤੋਂ ਫੜੇ ਗਏ ਨਸ਼ੀਲੇ ਪਦਾਰਥਾਂ ’ਤੇ ਕੋਈ ਕਾਰਵਾਈ ਨਾ ਕਰਨ ਅਤੇ ਆਪਣੀ ਸਰਕਾਰੀ ਤਾਕਤ ਦੀ ਦੁਰਵਰਤੋਂ ਕਰਦਿਆਂ ਇਨ੍ਹਾਂ ਬੰਦੀਆਂ ਨੂੰ ਛੱਡਣ ਦੇ ਦੋਸ਼ ’ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੇਵਾਮੁਕਤ ਆਈ.ਜੀ ਜੇਲ੍ਹ ਲਖਮਿੰਦਰ ਸਿੰਘ ਜਾਖੜ ਅਤੇ ਡੀ.ਆਈ.ਜੀ ਸੁਖਦੇਵ ਸਿੰਘ ਸੱਗੂ ਖ਼ਿਲਾਫ਼ ਆਈ.ਪੀ.ਸੀ, ਐੱਨ.ਡੀ.ਪੀ.ਐੱਸ ਐਕਟ, ਆਬਕਾਰੀ ਐਕਟ ਅਤੇ ਪ੍ਰਿਵੈਂਸ਼ਨ ਆਫ ਕਰੱਪਸ਼ਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।