ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਨੀਵਾਰ ਨੂੰ ਕਾਂਗਰਸ ਨੇਤਾ ਅਤੇ ਬਰੇਲੀ ਤੋਂ ਸਾਬਕਾ ਸੰਸਦ ਮੈਂਬਰ ਅਤੇ ਮੰਤਰੀ ਪ੍ਰਵੀਨ ਸਿੰਘ ਆਰੋਨ, ਉਨ੍ਹਾਂ ਦੀ ਪਤਨੀ ਸਾਬਕਾ ਮੇਅਰ ਸੁਪ੍ਰਿਆ ਅਰੋਨ ਸਮਾਜਵਾਦੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਸੁਪ੍ਰਿਆ ਬਰੇਲੀ ਤੋਂ ਮੇਅਰ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਸੰਦੀਲਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਮਹਾਵੀਰ ਸਿੰਘ ਦੀ ਪਤਨੀ ਰੀਟਾ ਸਿੰਘ ਵੀ ਸਪਾ ‘ਚ ਸ਼ਾਮਲ ਹੋ ਗਈ। ਤਿੰਨ ਵਾਰ ਵਿਧਾਇਕ ਰਹੇ ਮਹਾਵੀਰ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਅਖਿਲੇਸ਼ ਯਾਦਵ ਨੇ ਇਨ੍ਹਾਂ ਸਾਰਿਆਂ ਨੂੰ ਸਪਾ ਦੀ ਮੈਂਬਰਸ਼ਿਪ ਦਿੱਤੀ।
ਇਸ ਦੌਰਾਨ ਸਪਾ ਦੇ ਰਾਸ਼ਟਰੀ ਜਨਰਲ ਸਕੱਤਰ ਪ੍ਰੋਫੈਸਰ ਰਾਮ ਗੋਪਾਲ ਯਾਦਵ ਨੇ ਐਲਾਨ ਕੀਤਾ ਕਿ ਸਪਾ ਮੁਖੀ ਅਖਿਲੇਸ਼ ਯਾਦਵ ਮੈਨਪੁਰੀ ਦੀ ਕਰਹਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹੋਣਗੇ।
IT ਸੈਕਟਰ ਵਿੱਚ 22 ਲੱਖ ਨੌਕਰੀਆਂ ਦਾ ਕੀਤਾ ਵਾਅਦਾ
ਇਸ ਦੌਰਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਜਨਤਾ ਲਈ ਕੁੱਝ ਫੈਸਲੇ ਲਏ ਗਏ ਹਨ, ਜਿਸ ‘ਚ 300 ਯੂਨਿਟ ਮੁਫਤ ਬਿਜਲੀ, ਕਿਸਾਨਾਂ ਦੇ ਖੇਤਾਂ ਦੀ ਸਿੰਚਾਈ ਲਈ ਮੁਫਤ ਬਿਜਲੀ ਦਿੱਤੀ ਜਾਵੇਗੀ। ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ 22 ਲੱਖ ਨੌਜਵਾਨਾਂ ਨੂੰ ਆਈਟੀ ਸੈਕਟਰ ਵਿੱਚ ਰੁਜ਼ਗਾਰ ਦਿਆਂਗੇ।