ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। 77 ਸਾਲਾ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਸ਼ਿਫਟ ਕਰ ਦਿੱਤਾ ਗਿਆ। ਕੱਲ੍ਹ ਉਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਹਾਲਾਂਕਿ ਮਾਨ ਦੇ ਪਰਿਵਾਰ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਬਿਹਤਰ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਵੀ ਮਾਨ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹੋਏ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।






