ਵਾਸ਼ਿੰਗਟਨ – ਅਮਰੀਕਾ ਵਿਚ ਚਾਰ ਸਿੱਖ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਅਮਰੀਕਾ ਦੇ ਇੰਡੀਆਨਾਪੋਲਿਸ ਦੇ ਇਕ ਫੇਡੈਕਸ ਸੈਂਟਰ ਦੀ ਹੈ। ਘਟਨਾ ਦੌਰਾਨ ਚਾਰ ਭਾਰਤੀ-ਅਮਰੀਕੀ ਸਿੱਖਾਂ ਸਣੇ ਅੱਠ ਲੋਕ ਹੋਰ ਮਾਰੇ ਗਏ ਹਨ। ਵੀਰਵਾਰ ਨੂੰ ਇਕ ਅਪਰਾਧੀ ਨੇ ਗੋਲੀਬਾਰੀ ਕੀਤੀ ਅਤੇ ਅੱਠ ਲੋਕਂ ਦੀ ਜਾਨ ਲੈ ਲਈ। ਇਸ ਘਟਨਾ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ।
ਬੰਦੂਕਧਾਰੀ ਦੀ ਪਛਾਣ ਬ੍ਰਾਂਡੇਨ ਸਕਾਟ ਵਜੋਂ ਹੋਈ ਹੈ ਅਤੇ ਪੁਲਿਸ ਦਾ ਮੰਨਣਾ ਹੈ ਕਿ ਬੰਦੂਕਧਾਰੀ ਨੇ ਫਾਇਰਿੰਗ ਤੋਂ ਬਾਅਦ ਖੁਦਕੁਸ਼ੀ ਕਰ ਲਈ। ਫੇਡੈਕਸ ਕੰਪਨੀ ਵਿਚ ਕੰਮ ਕਰਨ ਵਾਲੇ 90 ਪ੍ਰਤੀਸ਼ਤ ਕਰਮਚਾਰੀ ਭਾਰਤੀ ਅਮਰੀਕੀ ਹਨ ਅਤੇ ਇਸ ਵਿਚ ਸਿੱਖ ਭਾਈਚਾਰੇ ਦੇ ਲੋਕ ਵੀ ਸ਼ਾਮਲ ਹਨ।
ਭਾਰਤ ਦੇ ਵਿਦੇਸ਼ ਮੰਤਰੀ ਨੇ ਮਦਦ ਦੇਣ ਦਾ ਦਿੱਤਾ ਭਰੋਸਾ
ਅਮਰੀਕਾ ਦੇ ਇੰਡੀਆਨਾਪੋਲਿਸ ਵਿੱਚ ਹੋਏ ਹਮਲੇ ਵਿੱਚ ਸਿੱਖ ਭਾਈਚਾਰੇ ਦੀ ਮੌਤ ਹੋਣ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿਚ ਭਾਰਤੀ ਅਮਰੀਕੀ ਸਿੱਖ ਵੀ ਸ਼ਾਮਲ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਸ਼ਿਕਾਗੋ ਵਿੱਚ ਸਾਡੇ ਰਾਜਦੂਤ ਇੰਡੀਆਨਾਪੋਲਿਸ ਵਿੱਚ ਅਧਿਕਾਰੀਆਂ ਅਤੇ ਕਮਿਊਨਿਟੀ ਲੀਡਰਾਂ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਹਰ ਸੰਭਵ ਸਹਾਇਤਾ ਦਿੱਤੀ ਜਾਏਗੀ।