ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਇੱਕ ਵਾਰ ਫਿਰ ਆਪਣੀ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਚੰਡੀਗੜ੍ਹ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਚੱਲ ਰਹੇ ਸਿੱਖਿਆ ਵਿਭਾਗ ਦੇ ਪ੍ਰੋਗਰਾਮ ਵਿੱਚ ਕੱਚੇ ਅਧਿਆਪਕਾਂ ਨੇ ਪਹੁੰਚ ਕੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਵੀ ਲਾਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੱਚੇ ਅਧਿਆਪਕ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰਕੇ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।