ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਕਾਂਗਰਸ ਪਾਰਟੀ ਦੇ ਅੰਦਰ ਦਾ ਸੰਕਟ ਅਜੇ ਤਕ ਖਤਮ ਨਹੀਂ ਹੋਇਆ ਹੈ।ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਮੋਰਚੇ ਖੋਲੇ ਹੋਏ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ।ਨਵਜੋਤ ਸਿੰਘ ਸਿੱਧੂ ਬੀਤੇ ਦਿਨ ਤੋੋਂ ਦਿੱਲੀ ‘ਚ ਸਨ ਅਤੇ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ ਪਰ ਅਜਿਹਾ ਸੰਭਵ ਨਹੀਂ ਹੋ ਸਕਿਆ।
ਜਾਣਕਾਰੀ ਮੁਤਾਬਕ ਪਾਰਟੀ ਹਾਈਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ।ਨਾ ਹੀ ਕਾਂਗਰਸ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਨਵਜੋਤ ਸਿੰਘ ਸਿੱਧੂ ਦੀ ਮੁਲਾਕਾਤ ਹੋ ਸਕੀ।ਅਜਿਹੇ ‘ਚ ਨਿਰਾਸ਼ ਸਿੱਧੂ ਵਾਪਸ ਪੰਜਾਬ ਆ ਗਏ।ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਥੋਂ ਦਿੱਲੀ ‘ਚ ਪਾਰਟੀ ਹਾਈਕਮਾਨ ਨਾਲ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਸ਼ਿਕਾਇਤ ਕਰਨਾ ਚਾਹੁੰਦੇ ਸਨ।ਪਰ ਇਹ ਮੁਲਾਕਾਤ ਸੰਭਵ ਨਹੀਂ ਹੋ ਸਕੀ, ਇਸ ਲਈ ਸਿੱਧੂ ਨੂੰ ਵਾਪਸ ਜਾਣਾ ਪਿਆ।ਮਹੱਤਵਪੂਰਨ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਲੰਬੇ ਸਮੇਂ ਤੋਂ ਤਕਰਾਰ ਚੱਲ ਰਹੀ ਹੈ।