ਪੰਜਾਬ ਕਾਂਗਰਸ ਵਿਚਲਾ ਕਲੇਸ਼ ਹੋਰ ਵੀ ਉਲਝਦਾ ਜਾ ਰਿਹਾ ਹੈ। ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। 2017 ਵਿਚ ਆਪਣੇ ਬਲਬੂਤੇ ‘ਤੇ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਵਾਲ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਦੀਆਂ ਖਬਰਾਂ ਆ ਰਹੀਆਂ ਹਨ। ਇਸ ਦਾ ਕਾਰਨ ਸਵੇਰ ਤੋਂ ਹੀ ਮੀਡੀਆ ਵਿਚ ਆਈ ਖ਼ਬਰ ਹੈ ਕਿ ਨਵਜੋਤ ਸਿੱਧੂ ਸੂਬਾ ਕਾਂਗਰਸ ਦੇ ਪ੍ਰਧਾਨ ਹਨ। ਇਸਦੇ ਨਾਲ, ਪਾਰਟੀ ਵਿਵਾਦ ਦੇ ਹੱਲ ਲਈ ਸਵੇਰ ਤੋਂ ਬੱਝੀ ਉਮੀਦ ਸ਼ਾਮ ਤੱਕ ਟੁੱਟਣ ਲੱਗੀ।
ਸੂਤਰਾਂ ਅਨੁਸਾਰ ਦੇਰ ਰਾਤ ਨਵਜੋਤ ਸਿੰਘ ਸਿੱਧੂ ਦੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਹੋਈ ਗੁਪਤ ਮੀਟਿੰਗ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਰਾਜ਼ ਦਿਖਾਈ ਦੇ ਰਹੇ ਹਨ। ਕੈਪਟਨ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਸ ਮੀਟਿੰਗ ਵਿੱਚ ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਖਿਲਾਫ਼ ਸਮੂਹਿਕ ਅਸਤੀਫ਼ਾ ਦੇਣ ਲਈ ਉਕਸਾਇਆ ਹੈ।
ਇਸ ਮਾਮਲੇ ਨੂੰ ਲੈ ਕੇ ਦੇਰ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਿਚਾਲੇ ਫੋਨ ‘ਤੇ ਲੰਮੀ ਗੱਲਬਾਤ ਹੋਈ ਹੈ। ਕੈਪਟਨ ਅਤੇ ਹਰੀਸ਼ ਰਾਵਤ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਅੱਜ ਦਿੱਲੀ ਤਲਬ ਕੀਤਾ ਹੈ।
ਦੇਰ ਰਾਤ ਨਵਜੋਤ ਸਿੰਘ ਸਿੱਧੂ ਨੂੰ ਹਾਈ ਕਮਾਂਡ ਨੇ ਦਿੱਲੀ ਬੁਲਾਇਆ ਸੀ। ਨਵਜੋਤ ਸਿੰਘ ਸਿੱਧੂ ਸਵੇਰੇ ਕਰੀਬ 6 ਵਜੇ ਪਟਿਆਲੇ ਤੋਂ ਦਿੱਲੀ ਲਈ ਰਵਾਨਾ ਹੋਏ ਹਨ। ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਹਾਲੇ ਵੀ ਇਸ ਗੱਲ ‘ਤੇ ਅੜੇ ਹਨ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਂਦਾ ਹੈ ਤਾਂ ਪੰਜਾਬ ਵਿਚ ਕਾਂਗਰਸ ਟੁੱਟ ਜਾਵੇਗੀ।
ਦੱਸ ਦੇਈਏ ਕਿ ਪੰਜਾਬ ਕਾਂਗਰਸ ‘ਚ ਕਲੇਸ਼ ਦੇ ਚੱਲਦੇ ਬਾਰ-ਬਾਰ ਕਾਂਗਰਸ ਨੇਤਾਵਾਂ ਦੀਆਂ ਮੀਟਿੰਗਾ ਹੋ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਨੂੰ ਅੱਜ ਫਿਰ ਦਿੱਲੀ ਤੋਂ ਬੁਲਾਵਾ ਆਇਆ ਹੈ। ਨਵਜੋਤ ਸਿੰਘ ਸਿੱਧੂ ਅੱਜ ਫੇਰ ਦਿੱਲੀ ਦਾ ਗੇੜਾ ਲਾਉਣਗੇ। ਉਹ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣਗੇ। ਸਿੱਧੂ ਦੇ ਨਾਲ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਸੋਨੀਆ ਗਾਂਧੀ ਨੂੰ ਮਿਲਣਗੇ।