ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ‘ਚ ਇਕ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਪੁਲਿਸ ਵੱਲੋਂ ਦੋ ਕਾਤਲਾਂ ਦੀ ਪਛਾਣ ਕਰ ਲਈ ਗਈ ਹੈ ਜੋ ਕਿ ਹਰਿਆਣਾ ਸੋਨੀਪਤ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਿਨ੍ਹਾਂ ਦਾ ਨਾਂ ਪ੍ਰਿਯਵਰਤ ਫੋਜੀ ਅੰਕਿਤ ਸਿਰਸਾ ਦੱਸਿਆ ਜਾ ਰਿਹਾ ਹੈ ਜੋ ਕਿ ਲਾਰੈਂਸ ਬਿਸ਼ਨੋਈ ਲਈ ਸ਼ੂਟਰ ਦਾ ਕੰਮ ਕਰਦੇ ਸੀ। ਪੁਲਿਸ ਵੱਲੋਂ ਇਨ੍ਹਾਂ ਦੋਵੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ ਗਈ ਹੈ। ਦੱਸ ਦੇਈਏ ਕਿ ਅੱਜ ਇਨ੍ਹਾਂ ਕਾਤਲਾਂ ਦੀ ਇਕ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਸੀ। ਜਿਸ ‘ਚ ਇਹ ਹਰਿਆਣਾ ਦੇ ਇਕ ਪੈਟਰੋਲ ਪੰਪ ਤੋਂ ਪੈਟਰੋਲ ਭਰਵਾਉਂਦੇ ਨਜ਼ਰ ਆ ਰਹੇ ਸੀ।
ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।