ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਵਿੱਚ ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ। ਜਿਸ ਤੋਂ ਬਾਅਦ ਇਸ ‘ਤੇ ਬਹਿਸ ਸ਼ੁਰੂ ਹੋ ਗਈ ਹੈ।
ਕਾਂਗਰਸ ਤਰਫੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਵੋਟਾਂ ਨਹੀਂ ਮਿਲੀਆਂ, ਇਸ ਲਈ ਬਦਲੇ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਪ੍ਰਸਤਾਵ ਨੂੰ ਲੈ ਕੇ ਸਰਬ ਪਾਰਟੀ ਵਫਦ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਜਾਓ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਉਠਾਉਣਾ ਚਾਹੀਦਾ ਹੈ।