ਪੰਜਾਬ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਸੁੱਖਾ ਕਾਲਵਾ ਦੇ ਜੀਵਨ ‘ਤੇ ਆਧਾਰਿਤ ਫਿਲਮ ਸ਼ੂਟਰ ਦੇ ਟੈਲੀਕਾਸਟ ‘ਤੇ ਰੋਕ ਲਗਾਉਣ ਵਾਲੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਇਹ ਫਿਲਮ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਪ੍ਰਸਾਰਿਤ ਹੋ ਸਕੇਗੀ।
ਦੱਸ ਦੇਈਏ ਕਿ ਇਸ ਫਿਲਮ ਨੂੰ ਸੈਂਸਰ ਬੋਰਡ ਵਲੋਂ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਪਰ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਫਿਲਮ ਦੇ ਪ੍ਰਸਾਰਣ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਫਿਲਮ ਗੈਂਗਸਟਰ ਕਲਚਰ ਨੂੰ ਉਤਸ਼ਾਹਿਤ ਕਰਦੀ ਹੈ, ਜਦੋਂ ਕਿ ਨਿਰਮਾਤਾ-ਨਿਰਦੇਸ਼ਕ ਨੇ ਦਲੀਲ ਦਿੱਤੀ ਕਿ ਫਿਲਮ ਬਣਾਉਣ ਦਾ ਇੱਕੋ ਇੱਕ ਮਕਸਦ ਲੋਕਾਂ ਨੂੰ ਇਹ ਦੱਸਣਾ ਸੀ ਕਿ ਮਾੜੇ ਕੰਮਾਂ ਦੇ ਬੁਰੇ ਨਤੀਜੇ ਨਿਕਲਦੇ ਹਨ।