ਸੰਗਰੂਰ ਜ਼ਿਮਨੀ ਚੋਣਾਂ ‘ਚ ਸਿਰਫ ਦੋ ਦਿਨ ਰਹਿ ਗਏ ਹਨ ਅਤੇ ਅੱਜ ਸ਼ਾਮ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ।ਉਸੇ ਦੌਰਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਆ ਕੇ ਆਪ ਦੇ ਉਮੀਦਵਾਰ ਲਈ ਸੰਗਰੂਰ ‘ਚ ਚੋਣ ਪ੍ਰਚਾਰ ਕਰਨਗੇ।
ਪੰਜਾਬ ਵਿੱਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ। ਚੋਣਾਂ ਦੇ ਮੱਦੇਨਜ਼ਰ 21 ਜੂਨ ਸ਼ਾਮ 6 ਵਜੇ ਤੋਂ ਲੈ ਕੇ 23 ਜੂਨ 2022 ਨੂੰ ਹੋਣ ਵਾਲੀ ਵੋਟਿੰਗ ਤੱਕ ਪੂਰੇ ਖੇਤਰ ਵਿੱਚ ਮੁਕੰਮਲ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਪਿਛਲੇ 48 ਘੰਟਿਆਂ ਨਾਲ ਸਬੰਧਤ ਸਟੈਂਡਰਡ ਆਪਰੇਟਿੰਗ ਪ੍ਰਕਿਰਿਆ (ਐਸਓਪੀ) 21 ਜੂਨ ਸ਼ਾਮ 6 ਵਜੇ ਤੋਂ ਲਾਗੂ ਹੋ ਜਾਵੇਗੀ। ਦੱਸ ਦੇਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।