ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ।ਜਿਸ ‘ਚ ਕਈ ਅਹਿਮ ਫੈਸਲੇ ਲਏ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਜਾਰੀ ਰਹੇਗਾ ਕਿਸਾਨ ਅੰਦੋਲਨ, 29 ਨੂੰ ਸੰਸਦ ਵੱਲ ਟਰੈਕਟਰ ਮਾਰਚ ਹੋਵੇਗਾ।27 ਨਵੰਬਰ ਨੂੰ ਹੋਵੇਗੀ ਅਗਲੀ ਮੀਟਿੰਗ ਅਤੇ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ ।
ਪਹਿਲਾਂ ਤੋਂ ਹੀ ਤਹਿ ਪ੍ਰੋਗਰਾਮ ਜਾਰੀ ਰਹਿਣਗੇ।ਕਿਸਾਨਾਂ ਦੀ ਮੁੱਖ ਮੰਗ ਹੈ ਕਿ ਸਰਕਾਰ ਸੰਸਦ ‘ਚ ਕਾਨੂੰਨ ਰੱਦ ਕਰੇ ਤੇ ਜਲਦੀ ਤੋਂ ਜਲਦੀ ਐਮਐਸਪੀ ਫਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਇਆ ਜਾਵੇ।ਕਿਸਾਨਾਂ ਦਾ ਕਹਿਣਾ ਹੈ ਕਿ ਪਾਰਲੀਮੈਂਟ ‘ਚ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ।