ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਅੱਜ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੈਂ ਅੱਜ ਦਿੱਲੀ ਜਾ ਕੇ ਸੰਗਰੂਰ ਦੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਇੰਨੇ ਸਾਲ ਸੰਗਰੂਰ ਦੇ ਲੋਕਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ, ਇਸ ਲਈ ਧੰਨਵਾਦ।
ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ 'ਚ ਫ਼ਿਰ ਗੂੰਜੇਗੀ।
— Bhagwant Mann (@BhagwantMann) March 14, 2022
ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਮੈਂ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਮਹੀਨਿਆਂ ਵਿੱਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ਵਿੱਚ ਮੁੜ ਗੂੰਜੇਗੀ।