ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਸ ਸਮੇਂ ਰਹਿਰਾਸ ਸਾਹਿਬ ਦੇ ਪਾਠ ਚੱਲ ਰਹੇ ਸਨ ਉਸ ਸਮੇਂ ਇੱਕ ਮੋਨਾ ਨੌਜਵਾਨ ਜਿਸ ਨੇ ਦਰਬਾਰ ਸਾਹਿਬ ‘ਚ ਜੰਗਲਾ ਟੱਪ ਕੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਇਸ ਦੌਰਾਨ ਉਸ ਦੋਖੀ ਨੇ ਰੁਮਾਲਾ ਸਾਹਿਬ ਸਾਹਿਬ ‘ਤੇ ਪੈਰ ਧਰਿਆ।ਦੱਸ ਦੇਈਏ ਕਿ ਉਸ ਨੇ ਬੇਅਦਬੀ ਕਰਨ ਦੇ ਮਨਸੂਬੇ ਨਾਲ ਦਰਬਾਰ ਸ੍ਰੀ ਸਾਹਿਬ ਚੁੱਕਿਆ ਪਰ ਸ੍ਰੀ ਦਰਬਾਰ ‘ਚ ਮੌਜੂਦ ਸੇਵਾਦਾਰਾਂ ਨੇ ਮੌਕੇ ਤੋਂ ਉਸ ਦੋਸ਼ੀ ਨੂੰ ਫੜ ਲਿਆ ਤੇ ਉਸਦਾ ਸਿੱਖ ਰਿਵਾਇਤ ਅਨੁਸਾਰ ਸੋਧਾ ਲਗਾਇਆ ਗਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਕੱਲ੍ਹ ਸ਼ਾਮ ਸਮੇਂ ਵਾਪਰੇ ਘਟਨਾਕਰਮ ਨੇ ਪੂਰੇ ਸਿੱਖ ਜਗਤ ਨੂੰ ਗਹਿਰੀ ਮਾਨਸਿਕ ਪੀੜਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਦੀ ਸਾਜ਼ਿਸ਼ ਦਾ ਸਰਕਾਰਾਂ ਪਤਾ ਲਗਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਸੂਬੇ ਦਾ ਮਾਹੌਲ ਖਰਾਬ ਹੋਣ ਦੀ ਜ਼ੁੰਮੇਵਾਰੀ ਸਰਕਾਰਾਂ ਦੀ ਹੋਵੇਗੀ। ਐਡਵੋਕੇਟ ਧਾਮੀ ਨੇ ਕਪੂਰਥਲਾ ਜ਼ਿਲ੍ਹੇ ’ਚ ਪਿੰਡ ਨਿਜ਼ਾਮਪੁਰ ਵਿਖੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੀ ਵੀ ਨਿਖੇਧੀ ਕੀਤੀ