ਕਰਨਾਲ ਵਿਖੇ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵਲੋਂ ਬੜੀ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਜਿਸ ਤੋਂ ਬਾਅਦ ਪੰਜਾਬ ਭਰ ‘ਚ ਹਰਿਆਣਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸਦੇ ਚਲਦਿਆਂ ਅੱਜ ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੰਮ੍ਰਿਤਸਰ ਜ਼ਿਲ੍ਹੇ ‘ਚ ਵੱਖ-ਵੱਖ ਸੜਕਾਂ ਜਾਮ ਕਰਕੇ ਖੱਟਰ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ।