ਪੰਜਾਬ ਕਾਂਗਰਸ ਵਿਚਲੇ ਕਲੇਸ਼ ਨੂੰ ਖ਼ਤਮ ਕਰਨ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅੱਜ ਚੰਡੀਗੜ੍ਹ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ‘ਤੇ ਉਨ੍ਹਾਂ ਨਾਲ ਪ੍ਰਗਟ ਸਿੰਘ ਵੀ ਮੌਜੂਦ ਸਨ।ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਵਿਵਾਦ ‘ਚ ਘਿਰ ਗਏ ਹਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਹਰੀਸ਼ ਰਾਵਤ ਤੇ ਸਵਾਲ ਖੜੇ ਕੀਤੇ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਹਰੀਸ਼ ਰਾਵਤ ਸਮੇਤ ਸਮੁੱਚੀ ਕਾਂਗਰਸ ਨੂੰ ਸਿੱਖ ਸੰਗਤ ਤੋਂ ਮਾਫ਼ੀ ਮੰਗਣ ਲਈ ਕਿਹਾ।
ਦਰਅਸਰ ਹਰੀਸ਼ ਰਾਵਤ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਅੱਜ ਚੰਡੀਗੜ੍ਹ ਆਏ ਨੇ। ਪੰਜਾਬ ਕਾਂਗਰਸ ਭਵਨ ਵਿਚ ਨਵਜੋਤ ਸਿੱਧੂ ਨਾਲ ਮੀਟਿੰਗ ਕਰਨ ਉਪਰੰਤ ਜਦੋਂ ਹਰੀਸ਼ ਰਾਵਤ ਮੀਡੀਆ ਨਾਲ ਗੱਲਬਾਤ ਕਰ ਰਹੇ ਸੀ ਤਾਂ ਉਨ੍ਹਾਂ ਨੇ ਸਿੱਧੂ ਦੀ ਟੀਮ ਨੂੰ ਪੰਜ ਪਿਆਰੇ ਕਹਿ ਦਿੱਤਾ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਹਰੀਸ਼ ਰਾਵਤ ਤੇ ਸਵਾਲ ਚੁੱਕੇ ਨੇ ਤੇ ਆਪਣੇ ਸ਼ਬਦਾਂ ਨੂੰ ਵਾਪਸ ਲੈਣ ਲਈ ਕਿਹਾ।
ਦੱਸ ਦੇਈਏ ਕਿ ਪਿਛਲੇ ਦਿਨੀਂ ਨਵਜੋਤ ਸਿੱਧੂ ਨਾਲ ਚਾਰ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਸਿੰਘ ਨਾਗਰਾ ਥਾਪੇ ਗਏ ਸਨ।ਇਸ ਦੇ ਇਲਾਵਾ ਹਰੀਸ਼ ਰਾਵਤ ਨੇ ਕਿਹਾ ਕਿ ਕੋਆਰਡੀਨੇਸ਼ਨ ਕਮੇਟੀ ਬਣਾਈ ਜਾਵੇਗੀ ਅਤੇ ਕੋਆਰਡੀਨੇਸ਼ਨ ਬਣਾਇਆ ਜਾਵੇਗਾ, ਸੰਗਠਨ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ, ਜਿਸ ਉੱਤੇ ਚਰਚਾ ਕੀਤੀ ਗਈ ਹੈ।
ਹਰੀਸ਼ ਰਾਵਤ ਨੇ ਕਿਹਾ ਕਿ ਸਿੱਧੂ ਪਹਿਲੇ ਕਾਂਗਰਸ ਦੇ ਪ੍ਰਧਾਨ ਹਨ ,ਜਿਹਨੇ ਸਭ ਨੂੰ ਬੁਲਾ ਕੇ ਸਭ ਦੀ ਗੱਲ ਸੁਣੀ ਅਤੇ ਸਭ ਨਾਲ ਬੈਠ ਕੇ ਮੁਲਾਕਾਤ ਕੀਤੀ ਹੈ। ਹਰੀਸ਼ ਰਾਵਤ ਨੇ ਪਰਗਟ ਸਿੰਘ ‘ਤੇ ਕਿਹਾ ਕਿ ਉਨ੍ਹਾਂ ਦਾ ਨਿੱਜੀ ਵਿਚਾਰ ਜਾਂ ਬਿਆਨ ਹੋ ਸਕਦਾ ਹੈ ,ਪਾਰਟੀ ਪਲੇਟਫਾਰਮ ‘ਤੇ ਉਨ੍ਹਾਂ ਨੇ ਇਹ ਗੱਲ ਨਹੀਂ ਰੱਖੀ। ਹਰੀਸ਼ ਰਾਵਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕਿਹਾ ਹੈ ਕਿ ਕੱਲ੍ਹ 12 ਵਜੇ ਮੁੱਖ ਮੰਤਰੀ ਨਾਲ ਬੈਠਕ ਕੀਤੀ ਜਾਵੇਗੀ , ਰਾਵਤ ਨੇ ਕਿਹਾ ਕਿ ਕੀਤੇ ਵਾਅਦੇ ਪੂਰੇ ਹੋਏ ਹਨ।