ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀ ਦਾ ਰਿਮਾਂਡ ਹਾਸਲ ਕੀਤਾ ਹੈ।ਦਿੱਲੀ ਦੀ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।ਫਿਲਹਾਲ ਉਹ ਦਿੱਲੀ ਪੁਲਿਸ ਕੋਲ ਰਿਮਾਂਡ ‘ਤੇ ਸੀ।ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਭਲਕੇ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਗੈਂਗਸਟਰਾਂ ਨੂੰ ਐਨਕਾਉਂਟਰ ਦਾ ਡਰ ਸਤਾਉਣ ਲੱਗਿਆ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਪਹੁੰਚ ਕੀਤੀ ਸੀ ।ਜੱਗੂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੁਲਿਸ ਬੁਲੇਟ ਪਰੂਫ ਜੈਕਟ ਤੇ ਗੱਡੀ ਦੀ ਮੰਗ ਕੀਤੀ ਗਈ ਸੀ।
ਜੱਗੂ ਦੀ ਮਾਤਾ ਨੂੰ ਡਰ ਹੈ ਕਿ ਪੁਲਿਸ ਤੇ ਐਂਟੀ ਗਰੁੱਪ ਐਨਕਾਉਂਟਰ ਕਰ ਸਕਦੇ ਹਨ ਇਸਲਈ ਜੱਗੂ ਲਈ ਬੁਲੇਟ ਪਰੂਫ ਜੈਕਟ ਤੇ ਗੱਡੀ ਮੰਗੀ ਸੀ। ਜੱਗੂ ਦੀ ਮਾਤਾ ਨੇ ਜੇਲ੍ਹ ‘ਚ ਜੱਗੂ ਤੇ ਟਾਰਚਰ ਕਰਨ ਦਾ ਵੀ ਇਲਜ਼ਾਮ ਲਾਇਆ ਸੀ।